ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ ਚੌਹਾਂ ਵੀਰਾਂ ਦੇ ਗੂੜੇ ਪਿਆਰ ਅੰਦਰ । ਤਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ ਕਿੰਨਾ ਬਲ ਹੈ ਨਿੱਕੀ ਤਲਵਾਰ ਅੰਦਰ ਕਿੰਨੀਆਂ ਖਾਦੀਆਂ ਸੱਟਾਂ ਅਜੀਤ ਸਿੰਘ ਨੇ ਕਿੰਨੇ ਖੁਬੇ ਨੇ ਤੀਰ ਜੁਝਾਰ ਅੰਦਰ। ਦਾਦੀ ਤੱਕਿਆ ਬੁਰਜ ਦੀ ਝੀਤ ਵਿਚੋ ਫੁੱਲ ਲੁਕ ਗਏ ਨੇ ਇਟਾਂ ਦੇ ਭਾਰ ਅੰਦਰ। ਅਰਸ਼ੋਂ ਦਾਦੇ ਸ਼ਹੀਦ […]
ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ
ਚੌਹਾਂ ਵੀਰਾਂ ਦੇ ਗੂੜੇ ਪਿਆਰ ਅੰਦਰ ।
ਤਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ
ਕਿੰਨਾ ਬਲ ਹੈ ਨਿੱਕੀ ਤਲਵਾਰ ਅੰਦਰ
ਕਿੰਨੀਆਂ ਖਾਦੀਆਂ ਸੱਟਾਂ ਅਜੀਤ ਸਿੰਘ ਨੇ
ਕਿੰਨੇ ਖੁਬੇ ਨੇ ਤੀਰ ਜੁਝਾਰ ਅੰਦਰ।
ਦਾਦੀ ਤੱਕਿਆ ਬੁਰਜ ਦੀ ਝੀਤ ਵਿਚੋ
ਫੁੱਲ ਲੁਕ ਗਏ ਨੇ ਇਟਾਂ ਦੇ ਭਾਰ ਅੰਦਰ।
ਅਰਸ਼ੋਂ ਦਾਦੇ ਸ਼ਹੀਦ ਨੇ ਝਾਤ ਪਾਈ
ਕਿੰਨਾ ਸਿਦਕ ਹੈ ਮੇਰੇ ਪਰਿਵਾਰ ਅੰਦਰ।
ਜੂਝੇ ਕਿਸ ਤਰਾਂ ਧਰਮ ਤੋ ਸਾਹਿਬਜਾਦੇ
ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ |