ਚੀਮਾਂ ਮੰਡੀ, 4 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ) – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸੰਚਾਲਨ ਵਿੱਚ ਚੱਲ ਰਹੀ ਅਕਾਲ ਅਕੈਡਮੀ ਚੀਮਾਂ ਸਾਹਿਬ ਪੰਜਾਬੀ ਮਾਧਿਅਮ ਵਿਖੇ ਸਰਬੱਤ ਦੇ ਭਲੇ ਅਤੇ ਸੁੱਖ ਸ਼ਾਂਤੀ ਲਈ ਚੱਲ ਰਹੇ 371 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅੱਜ ਅਰਦਾਸ ਬੇਨਤੀ ਕਰਨ ਉਪਰੰਤ ਪਾਏ ਗਏ।ਭੋਗਾਂ ਦੀ ਅਰਦਾਸ ਬਾਬਾ ਇਕਬਾਲ ਸਿੰਘ ਪ੍ਰਧਾਨ ਕਲਗੀਧਰ ਟਰੱਸਟ ਬੜੂ ਸਾਹਿਬ ਵਾਲਿਆਂ ਨੇ ਕੀਤੀ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਣੀ ਪੜ•ਨ ਦੇ ਨਾਲ ਮਨੁੱਖ ਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਅਹੰਕਾਰ ਤੋਂ ਮੁਕਤ ਹੋ ਕਿ ਆਤਮਿਕ ਸ਼ਾਂਤੀ ਮਿਲਦੀ ਹੈ। ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਤਨ, ਮਨ ਨਾਲ ਇਨ•ਾਂ ਸਾਰੇ ਪਾਠਾਂ ਦੀ ਨਿਸ਼ਕਾਮ ਸੇਵਾ ਕੀਤੀ। ਭੋਗ ਮੌਕੇ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਰਸ-ਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਸਰਦਾਰਨੀ ਬੇਅੰਤ ਕੌਰ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਬਾਬਾ ਇਕਬਾਲ ਸਿੰਘ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ।

ਅਕਾਲ ਅਕੈਡਮੀ ਵਿਖੇ 371 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ।