ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ, ਸਰੀਰ ਨੂੰ ਤੰਦੋਰੁਸਤ ਰੱਖਣ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਸਮੇਂ-ਸਮੇਂ ਸਿਰ ਭਾਗ ਲੈਂਦੇ ਰਹਿਣਾ ਚਾਹੀਦਾ ਹੈ, ਇਹ ਵਿਚਾਰ ਰਾਜ ਸਭਾ ਮੈਂਬਰ ਸ੍ਰ. ਬਲਵਿੰਦਰ ਸਿੰਘ ਭੂੰਦੜ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਬ੍ਰਾਂਚ ਅਕਾਲ ਅਕੈਡਮੀ ਭਾਈ ਦੇਸਾ ਵਿਖੇ ਅਕਾਲ ਅਕੈਡਮੀ ਦੀ ਕਰਵਾਈ […]

ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ, ਸਰੀਰ ਨੂੰ ਤੰਦੋਰੁਸਤ ਰੱਖਣ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਸਮੇਂ-ਸਮੇਂ ਸਿਰ ਭਾਗ ਲੈਂਦੇ ਰਹਿਣਾ ਚਾਹੀਦਾ ਹੈ, ਇਹ ਵਿਚਾਰ ਰਾਜ ਸਭਾ ਮੈਂਬਰ ਸ੍ਰ. ਬਲਵਿੰਦਰ ਸਿੰਘ ਭੂੰਦੜ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਬ੍ਰਾਂਚ ਅਕਾਲ ਅਕੈਡਮੀ ਭਾਈ ਦੇਸਾ ਵਿਖੇ ਅਕਾਲ ਅਕੈਡਮੀ ਦੀ ਕਰਵਾਈ ਇੰਟਰ ਹਾਊਸ ਅਥਲੈਟਿਕ ਮੀਟ ਦੌਰਾਨ ਸੰਬੋਧਨ ਕਰਦਿਆਂ ਆਖੇ, ਮੁੱਖ ਮਹਿਮਾਨ ਸ੍ਰ. ਭੂੰਦੜ ਨੇ ਕਿਹਾ ਕਿ ਅਤਿ-ਆਧੁਨਿਕ ਵਿਗਿਆਨਿਕ ਅਤੇ ਅਧਿਆਤਮਿਕ ਵਿਦਿਆ ਰਾਹੀਂ ਅਕਾਲ ਅਕੈਡਮੀਆਂ ਪੰਜਾਬ ‘ਚ ਵਿੱਦਿਅਕ ਕ੍ਰਾਂਤੀ ਲਿਆਉਣ ਅਤੇ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਅਹਿਮ ਯੋਗਦਾਨ ਪਾ ਰਹੀਆਂ ਹਨ।

ਇਸ ਤੋਂ ਪਹਿਲਾਂ ਅਕਾਲ ਅਕੈਡਮੀ ਵਿਖੇ ਪੁੱਜਣ ‘ਤੇ ਸ੍ਰ. ਭੂੰਦੜ ਦਾ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਘੋੜ ਸਵਾਰੀ ਕਰਦਿਆਂ ਹਾਰ ਪਾ ਕੇ ਨਿੱਘਾ ਸੁਆਗਤ ਕੀਤਾ। ਅਥਲੈਟਿਕ ਮੀਟ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਸੁੰਦਰ ਬੈਂਡ, ਮਾਰਚ ਪਾਸਟ ਉਪਰੰਤ ਸ੍ਰ. ਭੂੰਦੜ ਵਲੋਂ ਝੰਡਾ ਲਹਿਰਾ ਕੇ ਅਦਾ ਕੀਤੀ ਗਈ।

ਅਥਲੈਟਿਕ ਮੀਟ ਦੌਰਾਨ ਸਿੱਖ ਮਾਰਸ਼ਲ ਆਰਟਸ ਗੱਤਕਾ ਅਤੇ ਕੋਰਿaਗ੍ਰਾਫ਼ੀ ਵੀ ਖਿੱਚ ਦਾ ਕੇਂਦਰ ਰਿਹਾ। ਅਡੀਸ਼ਨਲ ਐਡਵੋਕੇਟ ਜਨਰਲ ਸ੍ਰ. ਐੱਨ.ਡੀ.ਐੱਸ. ਮਾਨ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਅਥਲੈਟਿਕ ਮੀਟ ਦੌਰਾਨ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀਆਂ ਅਤੇ ਬੈਸਟ ਅਥਲੀਟ ਨੂੰ ਮੁੱਖ ਮਹਿਮਾਨ ਸ੍ਰ. ਭੂੰਦੜ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ ਉਪਰੰਤ ਸ੍ਰ. ਭੂੰਦੜ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।

ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਚਾਹਲ ਨੇ ਸਕੂਲ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ ਅਤੇ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਮੁੱਖ ਮਹਿਮਾਨ ਨੇ ਸਮੂਹ ਪ੍ਰਿੰਸੀਪਲਾਂ, ਸਰਪੰਚ ਲੁਧਰ ਸਿੰਘ, ਸ੍ਰ. ਸੁਖਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਬਲਜੀਤ ਕੌਰ ਚੀਮਾਂ, ਪ੍ਰਿੰਸੀਪਲ ਨੀਲਮ ਸ਼ਰਮਾਂ ਮੰਡੇਰ, ਪ੍ਰਿੰਸੀਪਲ ਨਰਿੰਦਰ ਕੌਰ ਕਿੱਲੀ ਨਿਹਾਲ ਸਿੰਘ, ਪ੍ਰਿੰਸੀਪਲ ਰਜਿੰਦਰ ਕੌਰ ਜਗਾ ਰਾਮ ਤੀਰਥ, ਪ੍ਰਿੰਸੀਪਲ ਪਰਮਜੀਤ ਕੌਰ ਜਵਾਹਰਕੇ, ਪ੍ਰਿੰਸੀਪਲ ਮਨਮੋਹਨ ਕੌਰ ਕੱਲੋ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਆਦਿ ਹਾਜ਼ਰ ਸਨ।

~ Jasvinder Singh Sheron
~ Cheema Sahib, 3rd Jan ’15

News Coverage: