ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਗ੍ਰੰਥੀ ਸਿੰਘਾਂ ਦੇ ਬੱਚਿਆਂ ਨੂੰ ਮੁਫਤ ਵਿਦਿਆ ਪ੍ਰਦਾਨ ਕਰਨ ਦੇ ਫੈਸਲੇ ਦੀ ਹੋਈ ਵਿਆਪਕ ਸ਼ਲਾਘਾ ! ਸੰਗਰੂਰ: ਗੁਰੂ ਆਸ਼ੇ ਅਨੁਸਾਰ ਸਰਬ ਸਾਂਝੀਵਾਲਤਾ ਦੇ ਮਿਸ਼ਨ ਅਧੀਨ ਮਾਨਵਤਾ ਦੀ ਸੇਵਾ ਲਈ ਸਮਰਪਿਤ ਹੋ ਕੇ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਜਸ਼ੀਲ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਗੁਰੂ ਸ਼ਬਦ […]
ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਗ੍ਰੰਥੀ ਸਿੰਘਾਂ ਦੇ ਬੱਚਿਆਂ ਨੂੰ ਮੁਫਤ ਵਿਦਿਆ ਪ੍ਰਦਾਨ ਕਰਨ ਦੇ ਫੈਸਲੇ ਦੀ ਹੋਈ ਵਿਆਪਕ ਸ਼ਲਾਘਾ !
ਸੰਗਰੂਰ: ਗੁਰੂ ਆਸ਼ੇ ਅਨੁਸਾਰ ਸਰਬ ਸਾਂਝੀਵਾਲਤਾ ਦੇ ਮਿਸ਼ਨ ਅਧੀਨ ਮਾਨਵਤਾ ਦੀ ਸੇਵਾ ਲਈ ਸਮਰਪਿਤ ਹੋ ਕੇ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਜਸ਼ੀਲ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਗੁਰੂ ਸ਼ਬਦ ਦੇ ਪ੍ਰਚਾਰ ਲਈ ਸੇਵਾ ਨਿਭਾ ਰਹੇ ਗ੍ਰੰਥੀ ਸਿੰਘਾਂ, ਰਾਗੀਆਂ, ਪ੍ਰਚਾਰਕਾਂ ਦੇ ਬੱਚਿਆਂ ਨੂੰ ਮੁਫਤ ਵਿਦਿਆ ਪ੍ਰਦਾਨ ਕਰਨ ਦੇ ਫੈਸਲੇ ਦੀ ਵਿਆਪਕ ਸ਼ਲਾਘਾ ਹੋ ਰਹੀ ਹੈ।
ਇਸ ਸੰਬੰਧੀ ਗ੍ਰੰਥੀ, ਰਾਗੀ, ਪ੍ਰਚਾਰਕ ਸਿੰਘ ਸਭਾ ਦੀ ਇੱਕ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਲਹਿਰਾਗਾਗਾ ਵਿਖੇ ਜ਼ਿਲਾ ਪ੍ਰਧਾਨ ਜਗਮੇਲ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਗ੍ਰੰਥੀ ਸਿੰਘਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਗੁਰੂ ਸ਼ਬਦ ਦੇ ਪ੍ਰਚਾਰ ਲਈ ਸੇਵਾ ਨਿਭਾ ਰਹੇ ਗ੍ਰੰਥੀ ਸਿੰਘਾਂ, ਰਾਗੀਆਂ, ਪ੍ਰਚਾਰਕਾਂ ਦੇ ਬੱਚਿਆਂ ਨੂੰ ਮੁਫਤ ਵਿਦਿਆ ਪ੍ਰਦਾਨ ਕਰਨ ਦੇ ਫੈਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਪੰਥ ਦੀ ਸਿਰਮੌਰ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਅਹਿਮ ਮੁੱਦੇ ਉੱਪਰ ਫੈਸਲੇ ਲੈਣ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਜੋ ਉਹ ਵੀ ਆਰਥਿਕ ਤੌਰ ‘ਤੇ ਤਕੜੇ ਹੋ ਕੇ ਆਪਣੀ ਬੱਚਿਆਂ ਨੂੰ ਉਚੇਰੀ ਵਿਦਿਆ ਦਿਵਾ ਸਕਣ।
ਗ੍ਰੰਥੀ ਸਿੰਘ ਸਭਾ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਇੱਕ ਮੰਗ ਪੱਤਰ ਮੀਟਿੰਗ ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਸ.ਰਾਮਪਾਲ ਸਿੰਘ ਬਹਿਣੀਵਾਲ ਨੂੰ ਸੌਂਪਿਆ ਗਿਆ। ਇਸ ਮੌਕੇ ਸ. ਬਹਿਣੀਵਾਲ ਨੇ ਕਿਹਾ ਕਿ ਇਸ ਸੰਬੰਧੀ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨਾਲ ਗੱਲ ਕਰਨਗੇ ਤਾਂ ਜੋ ਗ੍ਰੰਥੀ ਸਿੰਘਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਸਕਣ।ਇਸ ਮੌਕੇ ਹਰਪ੍ਰੀਤ ਸਿੰਘ ਦੋਦੜਾ, ਕਰਤਾਰ ਸਿੰਘ, ਕੁਲਵਿੰਦਰ ਸਿੰਘ, ਜਗਦੇਵ ਸਿੰਘ, ਬੱਚਿਤਰ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਜਗਸੀਰ ਸਿੰਘ, ਪਿਆਰਾ ਸਿੰਘ, ਜੀਵਨ ਸਿੰਘ, ਹਰਮੇਲ ਸਿੰਘ ਆਦਿ ਹਾਜ਼ਿਰ ਸਨ।
~ Jasvinder Singh Sheron
~ Cheema Sahib