ਧਰਮਗੜ੍ਹ, 23 ਜੂਨ (ਚਹਿਲ ) – ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਤ ਤੇਜਾ ਸਿੰਘ ਜੀ ਐਮ.ਏ.,ਐਲ.ਐਲ.ਬੀ., ਏ. ਐਮ. (ਹਾਰਵਰਡ) ਦੀ ਸਾਲਾਨਾ ਬਰਸੀ ਦੇ ਸੰਬੰਧ ‘ਚ 24, 25 ਅਤੇ 26 ਜੂਨ ਨੂੰ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਸੰਤ-ਮਹਾਪੁਰਸ਼, ਰਾਗੀ, ਢਾਢੀ ਅਤੇ ਅਕਾਲ ਅਕੈਡਮੀਆਂ ਦੇ ਵਿਦਿਆਰਥੀ ਸੰਗਤਾਂ […]

ਧਰਮਗੜ੍ਹ, 23 ਜੂਨ (ਚਹਿਲ ) – ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਤ ਤੇਜਾ ਸਿੰਘ ਜੀ ਐਮ.ਏ.,ਐਲ.ਐਲ.ਬੀ., ਏ. ਐਮ. (ਹਾਰਵਰਡ) ਦੀ ਸਾਲਾਨਾ ਬਰਸੀ ਦੇ ਸੰਬੰਧ ‘ਚ 24, 25 ਅਤੇ 26 ਜੂਨ ਨੂੰ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਸੰਤ-ਮਹਾਪੁਰਸ਼, ਰਾਗੀ, ਢਾਢੀ ਅਤੇ ਅਕਾਲ ਅਕੈਡਮੀਆਂ ਦੇ ਵਿਦਿਆਰਥੀ ਸੰਗਤਾਂ ਨੂੰ ਗੁਰ-ਜਸ ਸੁਣਾ ਕੇ ਨਿਹਾਲ ਕਰਨਗੇ ਟਰੱਸਟ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਕਿੰਗਰਾ ਨੇ ਦੱਸਿਆ ਕਿ 24 ਜੂਨ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ 26 ਜੂਨ ਨੂੰ ਭੋਗ ਪਾਏ ਜਾਣਗੇ ਅਤੇ ਸਮਾਗਮ ਦੇ ਅਖੀਰਲੇ ਦਿਨ ਅਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਇਸ ਮੌਕੇ ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਇਸ ਵਿਸ਼ਾਲ ਗੁਰਮਤਿ ਸਮਾਗਮ ‘ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ |