ਮਸਤੂਆਣਾ ਸਾਹਿਬ 31 ਜਨਵਰੀ (ਦਮਦਮੀ) – ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਸਮਾਗਮ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਜੋੜ ਮੇਲਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਅਕਾਲ ਕਾਲਜ ਕੌਾਸਲ ਅਤੇ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਦੀ ਨਿਗਰਾਨੀ ਹੇਠ ਗੁਰਦੁਆਰਾ ਗੁਰਸਾਗਰ ਸਾਹਿਬ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਗੁਰਦੁਆਰਾ ਸਿੰਘ ਸਭਾ ਅਤੇ ਗੁਰਦੁਆਰਾ […]

ਮਸਤੂਆਣਾ ਸਾਹਿਬ 31 ਜਨਵਰੀ (ਦਮਦਮੀ) – ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਸਮਾਗਮ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਜੋੜ ਮੇਲਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਅਕਾਲ ਕਾਲਜ ਕੌਾਸਲ ਅਤੇ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਦੀ ਨਿਗਰਾਨੀ ਹੇਠ ਗੁਰਦੁਆਰਾ ਗੁਰਸਾਗਰ ਸਾਹਿਬ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਗੁਰਦੁਆਰਾ ਸਿੰਘ ਸਭਾ ਅਤੇ ਗੁਰਦੁਆਰਾ ਮਾਤਾ ਭੋਲੀ ਜੀ ਵਿਖੇ ਅਖੰਡ ਪਾਠਾਂ ਦੀਆਂ ਲੜੀਆਂ ਦੀ ਅਰੰਭਤਾ ਨਾਲ ਸ਼ੁਰੂ ਹੋ ਗਿਆ|

ਜੋੜ ਮੇਲੇ ਦੇ ਪਹਿਲੇ ਦਿਨ ਜਿੱਥੇ ਸੰਗਤਾਂ ਨੇ ਮਸਤੂਆਣਾ ਸਾਹਿਬ ਵਿਖੇ ਅੰਮਿ੍ਤ ਵੇਲੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵੱਖ ਵੱਖ ਕੀਰਤਨੀ ਜਥਿਆਂ ਵੱਲੋਂ ਕੀਤੇ ਗੁਰੂ ਦਾ ਹਰ ਜਸ ਕੀਰਤਨ ਦਾ ਅਨੰਦ ਮਾਣਿਆ ਉੱਥੇ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਦੇਗਾਂ ਕਰਵਾਈਆਂ ਗਈਆਂ| ਸੰਤਾਂ ਦੀ ਬਰਸੀ ਨੂੰ ਸਮਰਪਿਤ ਸੰਤ ਅਤਰ ਸਿੰਘ ਜੀ ਦੇ ਜਨਮ ਅਸਥਾਨ ਚੀਮਾ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਸੰਗਰੂਰ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਬਾਬਾ ਜਸਵੰਤ ਸਿੰਘ ਜੋਤੀ ਸਰੂਪ ਵਾਲਿਆਂ ਦੀ ਨਿਗਰਾਨੀ ਵਿਚ ਮਸਤੂਆਣਾ ਸਾਹਿਬ ਵਿਖੇ ਪਹੁੰਚੇ| ਇਹਨਾਂ ਨਗਰ ਕੀਰਤਨਾਂ ਦਾ ਮਸਤੂਆਣਾ ਸਾਹਿਬ ਵਿਖੇ ਪਹੁੰਚਣ ‘ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ| ਇਸ ਮੌਕੇ ਸੰਤ ਬਾਬਾ ਸੁਰਜੀਤ ਸਿੰਘ, ਬਾਬਾ ਸੁਖਦੇਵ ਸਿੰਘ ਅਤੇ ਬਾਬਾ ਹਰਬੇਅੰਤ ਸਿੰਘ ਸਮੇਤ ਹੋਰ ਸੇਵਾਦਾਰਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ| ਅਕਾਲ ਕਾਲਜ ਕੌਾਸਲ ਦੇ ਮੁੱਖ ਪ੍ਰਬੰਧਕ ਡਾਕਟਰ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਟਰੱਸਟ ਦੇ ਮੈਂਬਰ ਦਲਜੀਤ ਸਿੰਘ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਉੱਚ ਕੋਟੀ ਦੇ ਵਿਦਵਾਨ ਗੁਣੀ ਗਿਆਨੀ-ਮਹਾਪੁਰਸ਼, ਰਾਗੀ, ਢਾਡੀ ਜਥਿਆਂ ਸਮੇਤ ਸਾਧੂ, ਸੰਤ, ਮਹਾਤਮਾਂ ਤੋਂ ਇਲਾਵਾ ਸੰਤ ਅਤਰ ਸਿੰਘ ਗੁਰ ਸਾਗਰ ਮਸਤੂਆਣਾ ਟਰੱਸਟ ਦੇ ਚੇਅਰਮੈਨ ਸ੍ਰ. ਸੁਖਦੇਵ ਸਿੰਘ ਢੀਂਡਸਾ ਸਮੇਤ ਹਲਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਤ ਬਾਬਾ ਅਤਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ|

1 ਫਰਵਰੀ ਨੂੰ ਅੰਮਿ੍ਤ ਵੇਲੇ ਭੋਗ ਪਾਏ ਜਾਣਗੇ| ਇਸ ਮੌਕੇ ਇੰਟਰਨੈਸ਼ਨਲ ਮਾਲਵਾ ਤਰਨਾ ਦਲ ਵਹੀਰ ਚੱਕਰਵਰਤੀ ਦੇ ਮੀਤ ਪ੍ਰਧਾਨ ਜਥੇਦਾਰ ਰਾਜਾ ਰਾਜ ਸਿੰਘ ਅਰਬਾਂ ਖਰਬਾਂ ਵਾਲਿਆਂ ਨੇ ਦੱਸਿਆ ਕਿ 1 ਫਰਵਰੀ ਨੂੰ 12 ਵਜੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹੋਲਾ ਮਹੱਲਾ ਕੱਢਿਆ ਜਾਵੇਗਾ| ਇਸ ਮੌਕੇ ਕਿਸਾਨਾਂ ਲਈ ਵੱਖ ਵੱਖ ਤਰਾਂ ਖੇਤੀ ਸੰਦਾਂ ਅਤੇ ਬੀਜਾਂ ਸਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ|

~ Source- beta.ajitjalandhar.com