27 ਜੁਲਾਈ 2017 ਨੂੰ ਬੜੂ ਸਾਹਿਬ ਵਿਖੇ ਵਿਸ਼ਵ ਪੱਧਰੀ ਗੁਰਮਤ ਯੂਥ ਕੈਂਪ ਦੀ ਆਰੰਭਤਾ ਕੀਤੀ ਗਈ ਜਿਸ ਦੀ ਸ਼ੁਰੂਆਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਅਰਦਾਸ ਕਰਨ ਉਪਰੰਤ ਹੋਈ। ਇਸ ਮੌਕੇ ਬਾਬਾ ਇਕਬਾਲ ਸਿੰਘ ਜੀ, ਪ੍ਰਧਾਨ ਕਲਗੀਧਰ ਟਰੱਸਟ ਬੜੂ ਸਾਹਿਬ ਨੇ ਭਾਗ ਲੈਣ ਵਾਲੇ ਨੋਜਵਾਨਾਂ ਲਈ ਅਮੁੱਲੇ ਸ਼ਬਦਾਂ ਨਾਲ ਅਸ਼ੀਰਵਾਦ ਦਿਤਾ। ਇਸ ਕੈਂਪ […]

27 ਜੁਲਾਈ 2017 ਨੂੰ ਬੜੂ ਸਾਹਿਬ ਵਿਖੇ ਵਿਸ਼ਵ ਪੱਧਰੀ ਗੁਰਮਤ ਯੂਥ ਕੈਂਪ ਦੀ ਆਰੰਭਤਾ ਕੀਤੀ ਗਈ ਜਿਸ ਦੀ ਸ਼ੁਰੂਆਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਅਰਦਾਸ ਕਰਨ ਉਪਰੰਤ ਹੋਈ। ਇਸ ਮੌਕੇ ਬਾਬਾ ਇਕਬਾਲ ਸਿੰਘ ਜੀ, ਪ੍ਰਧਾਨ ਕਲਗੀਧਰ ਟਰੱਸਟ ਬੜੂ ਸਾਹਿਬ ਨੇ ਭਾਗ ਲੈਣ ਵਾਲੇ ਨੋਜਵਾਨਾਂ ਲਈ ਅਮੁੱਲੇ ਸ਼ਬਦਾਂ ਨਾਲ ਅਸ਼ੀਰਵਾਦ ਦਿਤਾ।

ਇਸ ਕੈਂਪ ਦਾ ਪ੍ਰਮੁੱਖ ਮਨੋਰਥ ਭਵਿੱਖ ਵਿਚ ਸੰਗਤ ਵਿਚ ਆਪਸੀ ਭਾਈਚਾਰੇ ਨੂੰ ਬਣਾਈ ਰੱਖਣ ਤੇ ਹੋਰ ਮਜ਼ਬੂਤ ਕਰਨ ਦਾ ਹੈ। ਕੈਂਪ ਵਿਚ ਸਿੱਖ ਸਿਧਾਂਤਾਂ ਨੂੰ ਮੁੱਖ ਰੱਖਦੇ ਹੋਏ ਅਜੋਕੀ ਨੋਜਵਾਨ ਪੀੜ੍ਹੀ ਨੂੰ ਅਸਲ ਸਿੱਖੀ ਦੇ ਸਿਧਾਂਤਾਂ ਤੇ ਅਮਲ ਕਰਨ ਦੇ ਯੋਗ ਬਣਾਉਣ ਲਈ ਉੱਦਮ ਕੀਤਾ ਜਾਵੇਗਾ।

ਕੈਂਪ ਵਿਚ ਹਾਜ਼ਰ ਨੋਜਵਾਨਾਂ ਨੂੰ ਪ੍ਰਮੁੱਖ ਸਖ਼ਸੀਅਤਾਂ, ਸਿੱਖ ਇਤਹਾਸ ਤੇ ਸਿੱਖੀ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਮਹਾਨ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਆ ਅਤੇ ਸਿੱਖ ਸਿਧਾਂਤਾਂ ਤੋਂ ਜਾਣੂੰ ਕਰਵਾਇਆ ਜਾਏਗਾ। ਉੱਥੇ ਉਹਨਾਂ ਨੂੰ ਸਿੱਖ ਗੁਰੂ ਸਾਹਿਬਾਨਾਂ ਦੀ ਵਿਚਾਰਧਾਰਾ ਤੋਂ ਗੁਰਮਤਿ ਦੇ ਸਿਧਾਂਤਾਂ ਨਾਲ ਜੋੜਿਆ ਜਾਵੇਗਾ।

ਇਸ ਕੈਂਪ ਵਿਚ ਭਾਗ ਲੈਣ ਵਾਲੇ ਨੋਜਵਾਨਾਂ ਨੂੰ ਸੇਵਾ ਨਿਭਾਉਣ ਅਤੇ ਹੋਰ ਵੱਖ-ਵੱਖ ਸੇਵਾਵਾਂ ਤੋਂ ਜਾਣੂੰ ਕਰਵਾਇਆ ਜਾਵੇਗਾ। ਇਸ ਕੈਂਪ ਵਿਚ ਆਪਣੀ ਰੱਖਿਆ ਕਰਨ ਲਈ ਗੱਤਕਾ ਵੀ ਸਿਖਇਆ ਜਾਵੇਗਾ ਜੋ ਕੇ ਸਿੱਖ ਵਿਰਸਾਤ ਨਾਲ ਜੁੜਿਆ ਹੋਇਆ ਹੈ।