ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ ‘ਕਤਲ ਕੇਸ’ ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜਿਲ੍ਹਾ ਸੰਗਰੂਰ ਦੇ ਸ਼ਹਿਰ […]
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ ‘ਕਤਲ ਕੇਸ’ ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
13 ਮਾਰਚ 1940 ਨੂੰ ਈਸਟ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ 10 ਲੰਡਨ ਵਿਖੇ ਮੀਟਿੰਗ ਹੋ ਰਹੀ ਸੀ, ਜਿੱਥੇ ਜਲ੍ਹਿਆਂਵਾਲੇ ਬਾਗ ਦੇ ਘਿਨੌਣੇ ਸਾਕੇ ਦਾ ਦੋਸ਼ੀ
ਮਾਈਕਲ ਉਡਵਾਇਰ ਬੁਲਾਰੇ ਵਜੋਂ ਭਾਸ਼ਣ ਦੇ ਰਿਹਾ ਸੀ। ਸ਼ਹੀਦ ਊਧਮ ਸਿੰਘ ਨੇ ਆਪਣੇ ਨਾਲ ਛੁਪਾ ਕੇ ਰੱਖੀ ਹੋਈ ਰਿਵਾਲਵਰ ਨਾਲ ਉਸ ਨੂੰ ਮਾਰ ਮੁਕਾਇਆ। ਸ਼ਹੀਦ ਊਧਮ ਸਿੰਘ ਵੱਲੋਂ
ਮਾਈਕਲ ਉਡਵਾਇਰ ਦੇ ਕੀਤੇ ਕਤਲ ਨੂੰ ਵਿਸ਼ਵ ਪੱਧਰ ਦੀਆਂ ਅਖ਼ਬਾਰਾਂ ਨੇ ਵੱਖ-ਵੱਖ ਅੰਦਾਜ਼ ਵਿੱਚ ਪ੍ਰਕਾਸ਼ਿਤ ਕੀਤਾ। ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਸ਼ਹੀਦ ਊਧਮ ਸਿੰਘ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਕਿਹਾ। ਇਸ ਬਾਰੇ ਜਰਮਨ ਰੇਡੀਓ ਤੋਂ ਵਾਰ-ਵਾਰ ਇਹ ਨਸ਼ਰ ਹੁੰਦਾ ਰਿਹਾ, ‘‘ਹਾਥੀਆਂ ਦੀ ਤਰ੍ਹਾਂ ਭਾਰਤੀ ਆਪਣੇ ਦੁਸ਼ਮਣਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੇ। ਉਹ ਵੀਹ ਸਾਲ ਤੋਂ ਲੰਮੇ ਵਕਫ਼ੇ ਬਾਅਦ ਵੀ ਉਨ੍ਹਾਂ ਨੂੰ ਮਾਰ ਮੁਕਾਉਂਦੇ ਹਨ।’’
ਸ਼ਹੀਦ ਊਧਮ ਸਿੰਘ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦਾ ਮਾਲਕ ਸੀ। ਉਸ ਨੂੰ ਜਦੋਂ ਲੰਡਨ ਦੀ ਅਦਾਲਤ ਵੱਲੋਂ ਉਸ ਦੇ ਨਾਮ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ‘ ਮੁਹੰਮਦ ਸਿੰਘ ਆਜ਼ਾਦ’ ਦੱਸਿਆ। ਉਸ ਦਾ ਇਹ ਤਖੱਲਸ ਰੱਖਣਾ ਸਮੂਹ ਧਰਮਾਂ, ਜਾਤਾਂ, ਕਬੀਲਿਆਂ ਨੂੰ ਬਰਾਬਰ ਅਤੇ ਇੱਕੋ ਨਜ਼ਰੀਏ ਨਾਲ ਵੇਖਣ ਅਤੇ ਧਰਮ ਨਿਰਪੱਖਤਾ ਦਾ ਪ੍ਰਤੀਕ ਹੈ। ਪੁਰਾਤਨ ਇਤਿਹਾਸ ਵਿੱਚ ਕੰਬੋਜਾਂ ਨੂੰ ਬਤੌਰ ਜਾਂਬਾਜ਼, ਨਿਪੁੰਨ ਘੁੜ-ਸੈਨਾਨੀ, ਆਹਲਾ ਮਿਆਰ ਦੇ ਪਸ਼ੂ ਪਾਲਕ ਅਤੇ ਫੁੱਲਾਂ, ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਮਾਹਿਰ ਕਿਸਾਨ ਵਜੋਂ ਲਿਖਿਆ ਮਿਲਦਾ ਹੈ। ਇਹ ਲੋਕ ਭਾਵੇਂ ਬਹੁਤ ਸ਼ਾਂਤੀ-ਪਸੰਦ ਦੱਸੇ ਗਏ ਹਨ ਪਰ ਗਿਲਾਨੀ ਭਰੀ ਗੁਲਾਮੀ ਨਾਲ ਜ਼ਿੰਦਗੀ ਜਿਊਣ ਨਾਲੋਂ ਇਹ ਸੂਰਮਗਤੀ ਵਾਲੀ ਮੌਤ ਨੂੰ ਬਿਹਤਰ ਸਮਝਦੇ ਹਨ ਅਤੇ ਆਪਣੇ ਦੁਸ਼ਮਣ ਨੂੰ ਕਦੇ ਮੁਆਫ਼ ਨਾ ਕਰਨ ਵਾਲੇ ਮੰਨੇ ਗਏ ਹਨ। ਇਸ ਭਾਈਚਾਰੇ ’ਚੋਂ ਪੈਦਾ ਹੋਏ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲੇ ਬਾਗ ਵਿੱਚ ਮੌਤ ਦੇ ਘਾਟ ਉਤਾਰੇ ਗਏ ਸੈਂਕੜੇ ਭਾਰਤੀ ਲੋਕਾਂ ਦੀ ਸ਼ਹੀਦੀ ਦਾ ਬਦਲਾ 20 ਸਾਲ ਦੇ ਲੰਮੇ ਅਰਸੇ ਬਾਅਦ ਲੈ ਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ। ਪਹਿਲੀ ਅਪਰੈਲ 1940 ਨੂੰ ਊਧਮ ਸਿੰਘ ਨੂੰ ਲੰਡਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਾਰ ਜੂਨ 1940 ਨੂੰ ਪੇਸ਼ੀ ਸਮੇਂ ਜਦੋਂ ਜੱਜ ਨੇ ਉਸ ਨੂੰ ਮਾਈਕਲ ਉਡਵਾਇਰ ਨੂੰ ਮਾਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਜਵਾਬ ਦਿੱਤਾ ਸੀ ਕਿ ਉਹ ਸਾਡਾ ਪੁਰਾਣਾ ਦੁਸ਼ਮਣ ਸੀ ਅਤੇ ਉਹ ਇਸ ਸਜ਼ਾ ਦਾ ਹੱਕਦਾਰ ਸੀ।
ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ। 31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ੍ਹ ਲੰਡਨ ਵਿੱਚ ਫ਼ਾਂਸੀ ਦੇ ਦਿੱਤੀ ਗਈ ਅਤੇ ਉਸ
ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਬਾ ਦਿੱਤਾ ਗਿਆ। ਸ਼ਹੀਦ ਊਧਮ ਸਿੰਘ ਦੀ ਸੂਰਮਗਤੀ ਵਾਲੀ ਦ੍ਰਿੜਤਾ ਇਸ ਗੱਲ ਤੋਂ ਹੋਰ ਵੀ ਪ੍ਰਮਾਣਿਤ ਹੁੰਦੀ ਹੈ ਕਿ ਉਹ ਮਾਈਕਲ ਉਡਵਾਇਰ ਦਾ ਕਤਲ ਕਰਨ ਮਗਰੋਂ ਆਪਣਾ ਜੁਰਮ ਕਬੂਲ ਕਰ ਕੇ ਖ਼ੁਦ ਨੂੰ ਕਾਨੂੰਨ ਦੇ ਹਵਾਲੇ ਕਰ ਦਿੰਦਾ ਹੈ। ਉਹ ਵਾਰਦਾਤ ਤੋਂ ਇੱਕਦਮ ਬਾਅਦ ਉਸ ਨੂੰ ਹਿਰਾਸਤ ਵਿੱਚ ਲੈਣ ਵਾਲੇ ਪੁਲੀਸ ਅਧਿਕਾਰੀਆਂ ਨੂੰ ਪੁੱਛਦਾ ਹੈ ਕਿ ਕੀ ਦੂਜਾ ਦੋਸ਼ੀ ਜੈਟਲੈਂਡ ਵੀ ਮਾਰਿਆ ਗਿਆ ਹੈ? ਉਹ ਵੀ ਮੌਤ ਦਾ ਹੱਕਦਾਰ ਸੀ। ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ਵਾਸੀ ਮਾਣ ਮਹਿਸੂਸ ਕਰਦੇ ਹਨਆਪਣੇ ਸਪੂਤ ਦੀ ਵਿਲੱਖਣ ਸੂਰਮਗਤੀ ਭਰਪੂਰ ਕੁਰਬਾਨੀ ਸਦਕਾ ਖ਼ੁਦ ਨੂੰ ਵਿਸ਼ੇਸ਼ ਰੂਪ ਵਿੱਚ ਮਾਣਮੱਤਾ ਮਹਿਸੂਸ ਕਰਦਾ ਹੈ। ਸ਼ਹੀਦ ਊਧਮਸਿੰਘ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ
ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ। ਤੇ ਸਾਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਆਪਣਾ ਜੀਵਨ ਤਬਦੀਲ ਕਰਨਾ ਹੀ ਉਨ੍ਹਾਂ ਦੀ ਕੁਰਬਾਨੀ ਉਤੇ ਮਾਣ ਹੋਵੇਗਾ।