ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ ਚੌਹਾਂ ਵੀਰਾਂ ਦੇ ਗੂੜੇ ਪਿਆਰ ਅੰਦਰ ਤਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ ਕਿੰਨਾ ਬਲ ਹੈ ਨਿੱਕੀ ਤਲਵਾਰ ਅੰਦਰ ਕਿੰਨੀਆਂ ਖਾਦੀਆ ਸੱਟਾਂ ਅਜੀਤ ਸਿੰਘ ਨੇ ਕਿੰਨੇ ਖੁਬੇ ਨੇ ਤੀਰ ਜੁਝਾਰ ਅੰਦਰ ਦਾਦੀ ਤੱਕਿਆ ਬੁਰਜ ਦੀ ਝੀਤ ਵਿੱਚੋਂ ਫੁੱਲ ਲੁਕ ਗਏ ਨੇ ਇੱਟਾਂ ਦੇ ਭਾਰ ਅੰਦਰ ਅਰਸ਼ੋਂ ਦਾਦੇ ਸ਼ਹੀਦ ਨੇ […]

ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ
ਚੌਹਾਂ ਵੀਰਾਂ ਦੇ ਗੂੜੇ ਪਿਆਰ ਅੰਦਰ

ਤਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ
ਕਿੰਨਾ ਬਲ ਹੈ ਨਿੱਕੀ ਤਲਵਾਰ ਅੰਦਰ

ਕਿੰਨੀਆਂ ਖਾਦੀਆ ਸੱਟਾਂ ਅਜੀਤ ਸਿੰਘ ਨੇ
ਕਿੰਨੇ ਖੁਬੇ ਨੇ ਤੀਰ ਜੁਝਾਰ ਅੰਦਰ

ਦਾਦੀ ਤੱਕਿਆ ਬੁਰਜ ਦੀ ਝੀਤ ਵਿੱਚੋਂ
ਫੁੱਲ ਲੁਕ ਗਏ ਨੇ ਇੱਟਾਂ ਦੇ ਭਾਰ ਅੰਦਰ

ਅਰਸ਼ੋਂ ਦਾਦੇ ਸ਼ਹੀਦ ਨੇ ਝਾਤ ਪਾਈ
ਕਿੰਨਾ ਸਿਦਕ ਹੈ ਮੇਰੇ ਇਸ ਪਰਵਾਰ ਅੰਦਰ

ਜੂਝੇ ਕਿਸ ਤਰਾਂ ਧਰਮ ਤੋਂ ਸਾਹਿਬਜਾਦੇ
ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ